ਭਾਜਪਾ ਪੰਜਾਬ ਦਾ ਮਾਹੌਲ ਖ਼ਰਾਬ ਕਰ ਕੇ ਕਿਸਾਨ ਅੰਦੋਲਨ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀ ਹੈ,ਭੜਕਾਊ ਬਿਆਨ ਦੇਣ ਵਾਲੇ ਭਾਜਪਾ ਆਗੂਆਂ ਤੇ ਪਰਚੇ ਦਰਜ ਹੋਣ:- ਸਿੱਖ ਤਾਲਮੇਲ ਕਮੇਟੀ

0
11

ਕਿਸਾਨ ਅੰਦੋਲਨ ਨੇ ਜਿਸ ਤਰਾਂ ਸ਼ਾਂਤਮਈ ਢੰਗ ਨਾਲ ਬੀਬੀਆਂ ਬੱਚੇ ਤੇ ਬਜ਼ੁਰਗਾਂ ਨੇ ਇੰਨੀ ਠੰਢ ਵਿੱਚ ਬੈਠ ਕੇ ਇੱਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ ਅਤੇ ਦੇਸ਼ ਵਿਦੇਸ਼ ਵਿੱਚ ਹਰ ਤਰਫੋਂ ਇਸ ਦੀ ਭਰਪੂਰ ਸ਼ਲਾਘਾ ਹੋ ਰਹੀ ਹੈ ਅਤੇ ਸਾਰੇ ਇਨ੍ਹਾਂ ਦੇ ਦ੍ਰਿੜ੍ਹ ਨਿਸ਼ਚੇ ਨੂੰ ਸਲਾਮਾਂ ਕਰ ਰਹੇ ਹਨ ਪਰ ਇਹ ਸਭ ਕੁਝ ਭਾਰਤੀ ਜਨਤਾ ਪਾਰਟੀ ਨੂੰ ਹਜ਼ਮ ਨਹੀਂ ਹੋ ਰਿਹਾ ਉਹ ਕਿਸੇ ਨਾ ਕਿਸੇ ਢੰਗ ਨਾਲ ਪੰਜਾਬ ਦੀ ਸ਼ਾਂਤਮਈ ਭਾਈਚਾਰਾਕ ਸਾਂਝ ਨੂੰ ਤੋੜ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਰੋਜ਼ ਸਵੇਰੇ ਭੜਕਾਊ ਬਿਆਨ ਦੇ ਕੇ ਸ਼ਾਂਤ ਮਈ ਕਿਸਾਨ ਅੰਦੋਲਨ ਨੂੰ ਬਦਨਾਮ ਕਰਨਾ ਚਾਹੁੰਦੀ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ

ਪ੍ਰਦੇਸੀ ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਪਰਮਿੰਦਰ ਸਿੰਘ ਦਸਮੇਸ਼ ਨਗਰ ਤੇ ਰਣਜੀਤ ਸਿੰਘ ਗੋਲਡੀ ਨੇ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਰੋਜ਼ਾਨਾ ਕੋਈ ਨਾ ਕੋਈ ਭਾਜਪਾ ਆਗੂ ਭੜਕਾਹਟ ਭਰਿਆ ਬਿਆਨ ਦਾਗ ਰਿਹਾ ਹੈ ਜਿਸ ਨਾਲ ਪੰਜਾਬ ਦਾ ਮਾਹੌਲ ਤਣਾਅਪੂਰਨ ਬਣਦਾ ਹੈ ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਭਾਜਪਾ ਆਗੂਆਂ ਦੇ ਬਿਆਨਾਂ ਤੇ ਪੂਰੀ ਨਜ਼ਰ ਰੱਖੀ ਜਾਵੇ ਜਿਹੜਾ ਵੀ ਆਗੂ ਗਲਤ ਬਿਆਨਬਾਜ਼ੀ ਕਰੇ ਉਸ ਤੇ ਕਾਨੂੰਨ ਅਨੁਸਾਰ ਕਾਰਵਾਈ ਕਰਦੇ ਹੋਏ ਪਰਚੇ ਦਰਜ ਕੀਤੇ ਜਾਣ ਤਾਂ ਕਿ ਕੋਈ ਵੀ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਨਾ ਕਰੇ ਉਨ੍ਹਾਂ ਕਿਹਾ ਕਿ ਜਲਦੀ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਕੇ ਗਏ ਕਾਰਵਾਈ ਕਰਨ ਦੀ ਮੰਗ ਕਰਾਂਗੇ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਜੀਤ ਸਿੰਘ ਸਤਨਾਮੀਆ ਹਰਪ੍ਰੀਤ ਸਿੰਘ ਰੋਬਿਨ ਭੁਪਿੰਦਰ ਸਿੰਘ ਬੜਿੰਗ ਪ੍ਰਭਜੋਤ ਸਿੰਘ ਖ਼ਾਲਸਾ ਜਤਿੰਦਰਪਾਲ ਸਿੰਘ ਮਝੈਲ ਵਿੱਕੀ ਖਾਲਸਾ ਬਲਦੇਵ ਸਿੰਘ ਗੱਤਕਾ ਮਾਸਟਰ ਸਨੀ ਓਬਰਾਏ ਅਮਨਦੀਪ ਸਿੰਘ ਬੱਗਾ ਹਰਪਾਲ ਸਿੰਘ ਪਾਲੀ ਚੱਢਾ ਗੁਰਵਿੰਦਰ ਸਿੰਘ ਸਿੱਧੂ ਗੁਰਦੀਪ ਸਿੰਘ ਲੱਕੀ ਹਰਪੀ੍ਤ ਸਿੰਘ ਪਰਜਿੰਦਰ ਸਿੰਘ ਹਾਜ਼ਰ ਸਨ

LEAVE A REPLY

Please enter your comment!
Please enter your name here