ਸਹਿਜ ਪਾਠਾਂ ਦੇ ਭੋਗ ਉਪਰੰਤ ਚੜ੍ਹਦੀ ਕਲਾ ਦੀ ਕੀਤੀ ਅਰਦਾਸ,ਧਾਰਮਿਕ ਮੁਕਾਬਲਿਆਂ ਦੌਰਾਨ ਭਾਰਤ ਚੋਂ ਪਹਿਲੇ ਸਥਾਨ ਤੇ ਰਹੇ ਬੱਚੇ ਨੂੰ ਕੀਤਾ ਸਨਮਾਨਿਤ

0
16

ਜਲੰਧਰ,ਗੁਰਦੁਆਰਾ ਡੇਰਾ ਸੰਤ ਸਾਗਰ ਚਾਹਵਾਲਾ  ਪਿੰਡ ਜੌਹਲ ਵਿਖੇ  400 ਸ੍ਰੀ ਸਹਿਜ ਪਾਠਾਂ ਦੇ ਭੋਗ ਦੌਰਾਨ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਭਾਈ ਰਵਿੰਦਰ ਸਿੰਘ,ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਭਾਈ ਸਰੂਪ ਸਿੰਘ ਦੇ ਰਾਗੀ ਜਥੇ  ਤੋਂ ਇਲਾਵਾ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸਮਾਪਤੀ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਸਮਾਗਮ ਜਾਣ ਗੁਰੂ ਕੇ ਅਤੁੱਟ ਲੰਗਰ ਵਰਤੇ। ਇਸੇ ਦੌਰਾਨ ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਮੁਖੀ ਬੀਬੀ ਬਿੰਦਰ ਕੌਰ ਅਤੇ ਸਮੂਹ ਪ੍ਰਬੰਧਕ ਕਮੇਟੀ ਕਨੇਡਾ ਵੱਲੋਂ ਵਿਸ਼ਵ ਪੱਧਰੀ ਕਰਵਾਏ ਗਏ ਧਾਰਮਿਕ ਅਤੇ

ਪ੍ਰਸ਼ਨੋਤਰੀ ਮੁਕਾਬਲਿਆਂ ਦੌਰਾਨ ਭਾਰਤ ਵਿਚੋਂ ਪਹਿਲੇ ਸਥਾਨ ਤੇ ਰਿਹਾ ਬੱਚਾ ਤਰਨਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਜਵਾਲਾ ਨਗਰ, ਮਕਸੂਦਾਂ,ਜਲੰਧਰ ਨੂੰ ਸੁਪਰੀਮ ਕੌਂਸਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮੈਂਬਰ ਜਗਦੀਸ਼ ਸਿੰਘ ਪਰਮਾਰ, ਸੰਤ ਬਾਬਾ ਹਰਜਿੰਦਰ ਸਿੰਘ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਜਗੀਰ ਕੌਰ,ਐੱਸ ਜੀ ਪੀ ਸੀ ਮੈਂਬਰ ਕੁਲਵੰਤ ਸਿੰਘ ਮੰਨਣ, ਭਗਵਾਨ ਸਿੰਘ ਜੌਹਲ, ਜਲੰਧਰ ਕਪੂਰਥਲਾ ਜ਼ੋਨ ਪ੍ਰਧਾਨ ਕਮਲਜੀਤ ਸਿੰਘ, ਅਮਰਜੀਤ ਸਿੰਘ ਅਰੋੜਾ, ਦਵਿੰਦਰ ਸਿੰਘ ਤਾਂਬੜ, ਭਾਈ ਸਵਿੰਦਰ ਸਿੰਘ,ਹਰਮੋਹਨ ਸਿੰਘ, ਸਤਨਾਮ ਸਿੰਘ ਬਾਜਵਾ ਆਦਿ ਵੱਲੋਂ ਸਨਮਾਨ ਚਿੰਨ੍ਹ ਅਤੇ ਰਾਸ਼ੀ ਭੇਟ ਕਰ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਐਸ ਜੀ ਪੀ ਸੀ ਮੈਂਬਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਪੂਰੇ ਭਾਰਤ ਵਿਚੋਂ ਉਨ੍ਹਾਂ ਦੇ ਇਲਾਕੇ ਜਲੰਧਰ ਵਿੱਚੋਂ ਪਹਿਲੇ ਸਥਾਨ ਤੇ ਰਿਹਾ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਵੀ ਬੱਚਿਆਂ ਨੂੰ ਧਾਰਮਿਕ ਵਿਸ਼ਿਆਂ ਨਾਲ ਜੋੜਨ ਲਈ ਅਜਿਹੇ ਉਪਰਾਲੇ ਆਰੰਭ ਕੀਤੇ ਜਾਣਗੇ।ਫੋਟੋ ਕੈਪਸ਼ਨ: ਧਾਰਮਿਕ ਮੁਕਾਬਲਿਆਂ ´ਚ ਭਾਰਤ ´ਚੋਂ ਅੱਵਲ ਰਹੇ ਬਚੇ ਤਰਨਪ੍ਰੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਐਸ ਜੀ ਪੀ ਸੀ ਪ੍ਰਧਾਨ ਬੀਬੀ ਜਗੀਰ ਕੌਰ, ਐਸ ਜੀ ਪੀ ਸੀ ਮੈਂਬਰ ਕੁਲਵੰਤ ਸਿੰਘ ਮੰਨਣ, ਸੰਤ ਬਾਬਾ ਹਰਜਿੰਦਰ ਸਿੰਘ, ਜਗਦੀਸ਼ ਸਿੰਘ ਪਰਮਾਰ, ਸੰਤ ਬਾਬਾ ਹਰਜਿੰਦਰ ਸਿੰਘ ਤੇ ਹੋਰ।

LEAVE A REPLY

Please enter your comment!
Please enter your name here