ਪਿਹੋਵਾ ਵਿਖੇ ਬਰਸੀ ਸਮਾਗਮ 15 ਅਤੇ 16 ਸਤੰਬਰ ਨੂੰ :- ਸੰਤ ਬਾਬਾ ਮਾਨ ਸਿੰਘ ਪਿਹੋਵਾ ਵਾਲੇ…

0
28

ਪਿਹੋਵਾ – ਹਰ ਸਾਲ ਦੀ ਤਰਾਂ ਇਸ ਵਾਰ ਵੀ ਸ੍ਰੀ ਮਾਨ ਸੰਤ ਬਾਬਾ ਈਸ਼ਰ ਸਿੰਘ ਜੀ ਮਹਾਰਾਜ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਚਖੰਡ ਈਸ਼ਰ ਦਰਬਾਰ ਜਰਾਸੀ ਪਿਹੋਵਾ ਵਿਖੇ ਕਰਵਾਏ ਜਾ ਰਹੇ ਹਨ। ਇਹ ਮਹਾਨ ਗੁਰਮਤਿ ਸਮਾਗਮ ਮਿਤੀ 15 ਸਤੰਬਰ ਨੂੰ ਸਵੇਰੇ  11ਵਜੇ ਅਰੰਭ ਹੋਣਗੇ ਅਤੇ ਨਿਰੰਤਰ ਰੈਣ ਸੁਭਾਈ ਕੀਰਤਨ ਦਰਬਾਰ ਸਜਾਏ ਜਾਣਗੇ।  ਮਿਤੀ16 ਸਤੰਬਰ ਨੂੰ ਸਵੇਰੇ 7 ਵਜੇ ਸੰਪੂਰਨਤਾ ਦੀ ਅਰਦਾਸ ਹੋਵੇਗੀ। ਸੰਤ ਬਾਬਾ ਮਾਨ ਸਿੰਘ ਜੀ ਪਿਹੋਵਾ

ਵਾਲਿਆਂ ਨੇ ਸੰਗਤਾਂ ਨੂੰ ਸਮੇਂ ਸਿਰ ਪਿਹੋਵਾ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਬੇਨਤੀ ਕਰਦਿਆਂ ਕਿਹਾ ਕਿ ਸੰਗਤਾਂ ਦੀ ਹਰ ਸਹੂਲਤ ਲਈ ਯੋਗ ਉਪਰਾਲੇ ਕੀਤੇ ਗਏ ਹਨ। ਡਾ. ਪੀ ਐੱਸ ਕੰਗ ਜਲੰਧਰ ਨੇ  ਦੱਸਿਆ ਕਿ ਬਾਬਾ ਮਾਨ ਸਿੰਘ ਪਿਹੋਵਾ ਵਾਲਿਆਂ ਵਲੋਂ ਸਿੰਘੂ ਬਾਰਡਰ ਤੇ ਲੰਗਰਾਂ ਦੀ ਸੇਵਾ ਚਲਦੀ ਹੋਣ ਦੇ ਬਾਵਜੂਦ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਪਿਹੋਵਾ ਵਿਖੇ ਵਖ ਵਖ ਪ੍ਰਕਾਰ ਦੇ ਪਕਵਾਨ ਤਿਆਰ ਕਰਕੇ ਸੰਗਤਾਂ ਨੂੰ ਛਕਾਏ ਜਾਣਗੇ।

LEAVE A REPLY

Please enter your comment!
Please enter your name here