ਸਕੂਟਰੀ ਤੇ ਜਾ ਰਹੇ ਬਜ਼ੁਰਗ ਨੂੰ ਮੋਟਰਸਾਈਕਲ ਨੇ ਮਾਰੀ ਟੱਕਰ, ਜਖ਼ਮੀ, ਦੂਰ ਤੱਕ ਘਸੀਟਦਾ ਲੈ ਗਿਆ ਮੋਟਰਸਾਈਕਲ ਸਵਾਰ….

0
18

ਜਲੰਧਰ, ਮਕਸੂਦਾਂ ਦੇ ਜਵਾਲਾ ਨਗਰ ਤੋਂ ਸਕੂਟਰੀ ਤੇ ਜੀਟੀਬੀ ਨਗਰ ਹਸਪਤਾਲ ਦਵਾਈ ਲੈਣ ਜਾ ਰਹੇ ਬਜ਼ੁਰਗ ਨੂੰ ਨਕੋਦਰ ਰੋਡ ਤੇ ਇਕ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਨੇ ਪਿੱਛੋਂ ਦੀ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਬਜ਼ੁਰਗ ਨੂੰ ਕਾਫ਼ੀ ਦੂਰ ਤਕ ਘਸੀਟਦਾ ਹੋਇਆ ਨਾਲ ਲੈ ਗਿਆ ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਲੋਕਾਂ ਨੂੰ ਇਕੱਠਾ ਹੁੰਦਾ ਦੇਖ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਿਆ ।ਲੋਕਾਂ ਨੇ ਜ਼ਖ਼ਮੀ ਹਾਲਤ ਵਿੱਚ ਬਜ਼ੁਰਗ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ।


ਜਾਣਕਾਰੀ ਅਨੁਸਾਰ ਬਚਨ ਸਿੰਘ ਵਾਸੀ ਜਵਾਲਾ ਨਗਰ ਆਪਣੀ ਸਕੂਟਰੀ ਉੱਪਰ ਘਰ ਤੋਂ ਦਵਾਈ ਲੈਣ ਲਈ  ਗੁਰੂ ਤੇਗ ਬਹਾਦਰ ਨਗਰ ਵਿਚ ਸਥਿਤ ਹਸਪਤਾਲ ਜਾ ਰਿਹਾ ਸੀ।ਜਦ ਉਹ ਗੁਰੂ ਰਵੀ ਦਾਸ ਚੌਂਕ ਲਾਗੇ ਸਥਿਤ ਪੈਟਰੋਲ ਪੰਪ ਦੇ ਕੋਲ ਪਹੁੰਚਿਆ ਤਾਂ ਪਿੱਛੋਂ ਦੀ ਆਏ ਇਕ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਬਚਨ ਸਿੰਘ  ਹੇਠਾਂ ਡਿੱਗ ਪਿਆ ਅਤੇ ਮੋਟਰਸਾਈਕਲ ਸਵਾਰ ਸਕੂਟਰੀ ਸਮੇਤ ਉਸ ਨੂੰ ਕਾਫ਼ੀ ਦੂਰ ਤਕ ਘਸੀਟਦਾ ਹੋਇਆ ਲੈ ਗਿਆ ਜਿਸ ਨਾਲ ਬਚਨ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।ਮੋਟਰਸਾਈਕਲ ਸਵਾਰ ਨੇ ਜਦ

ਦੇਖਿਆ ਕਿ ਲੋਕ ਇਕੱਠੇ ਹੋ ਰਹੇ ਹਨ ਤਾਂ ਉਹ ਮੋਟਰਸਾਈਕਲ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ।ਲੋਕਾਂ ਨੇ ਬਜ਼ੁਰਗ ਕੋਲੋਂ ਉਸ ਦੇ ਘਰ ਵਾਲਿਆਂ ਦਾ ਨੰਬਰ ਲੈ ਕੇ ਉਨ੍ਹਾਂ ਨੂੰ ਫੋਨ ਕੀਤਾ ਅਤੇ ਜ਼ਖਮੀ ਹਾਲਤ ਵਿਚ ਉਸ ਨੂੰ ਨਿੱਜੀ ਹਸਪਤਾਲ ਪਹੁੰਚਾਇਆ।ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰ ਛੇ ਦੀ ਪੁਲਸ ਮੌਕੇ ਤੇ ਪਹੁੰਚੀ ਅਤੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ਵਿਚ ਜੁੱਟ ਗਈ।ਥਾਣਾ ਮੁਖੀ ਸੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ  ਬਚਨ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਦੇ ਬਿਆਨ ਦਰਜ ਨਹੀਂ ਹੋ ਸਕੇ ਜਿਨ੍ਹਾਂ ਦੇ ਬਿਆਨਾਂ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here