
ਭੋਗਪੁਰ:-ਅੱਜ ਸਵੇਰੇ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਭੋਗਪੁਰ ਨਜ਼ਦੀਕ ਦੋ ਕਾਰਾਂ ਦੀ ਭਿਆਨਕ ਟੱਕਰ ਵਿੱਚ ਕਾਰ ਸਵਾਰ ਪਤੀ-ਪਤਨੀ ਪੰਜਾਬ ਪੁਲਿਸ ਦੇ ਸਿਪਾਹੀ ਜਸਵਿੰਦਰ ਸਿੰਘ (27)ਪੁੱਤਰ ਅਮ੍ਰਿਤ ਲਾਲ ਵਾਸੀ ਉੜਮੁੜ ਟਾਂਡਾ ਤੇ ਉਸ ਦੀ ਪਤਨੀ ਜਸਬੀਰ ਕੌਰ (24)ਦੀ ਮੌਕੇ ਤੇ ਹੀ ਦਰਦਨਾਕ ਮੌਤ ਹੋ ਗਈ। ਪਤਾ ਚੱਲਿਆ ਹੈ ਕਿ ਸਿਪਾਹੀ ਜਸਵਿੰਦਰ ਸਿੰਘ ਆਪਣੇ ਪਿੰਡ ਉੜਮੁੜ ਪੁਲਿਸ ਥਾਣਾ ਟਾਂਡਾ ਆਪਣੀ ਪਤਨੀ ਦੀ ਦਵਾਈ ਲੈਣ ਜਲੰਧਰ ਜਾ ਰਹੇ ਸਨ ਕੀ ਇਹ ਹਾਦਸਾ ਵਾਪਰ ਗਿਆ । ਪ੍ਰਾਪਤ ਜਾਣਕਾਰੀ
ਅਨੁਸਾਰ ਭੋਗਪੁਰ ਡੱਲੀ ਕੋਲ ਪੋਲੋ ਕਾਰ ਨੰਬਰ ਪੀ ਬੀ 0 9 ਐਨ 3440 ਜਲੰਧਰ ਵੱਲੋਂ ਆ ਰਹੀ ਸੀ ਕਿ ਅਚਾਨਕ ਭੋਗਪੁਰ ਦੇ ਡੱਲੀ ਨਜ਼ਦੀਕ ਡਿਵਾਇਡਰ ਟੱਪ ਕੇ ਟਾਂਡਾ ਸਾਇਡ ਤੋਂ ਆ ਰਹੀ ਸਵਿਫਟ ਕਾਰ ਨੰਬਰ ਪੀ ਬੀ 07 ਏ ਜੇ 9969 ਨਾਲ ਜਾ ਟਕਰਾਈ ਜਿਸ ਕਾਰਨ ਸਵਿਫਟ ਕਾਰ ਵਿਚ ਸਵਾਰ ਪਤੀ-ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ ।ਇਹ ਟੱਕਰ ਇੰਨੀ ਭਿਆਨਕ ਸੀ ਕਿ ਸਵਿਫ਼ਟ ਕਾਰ ਦੇ ਪਰਖੱਚੇ ਉੱਡ ਗਏ। ਜਦ ਕਿ ਪੋਲੋ ਕਾਰ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
208 total views, 2 views today
